ਜੋਗਿੰਦਰ ਸਿੰਘ ਮਾਨ
ਮਾਨਸਾ, 23 ਮਈ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਵਿੱਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਉਹ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦੇ ਅਚਾਨਕ ਕਾਂਗਰਸ ਨੂੰ ਛੱਡਣ ਕਾਰਨ ਬਠਿੰਡਾ ਲੋਕ ਸਭਾ ਹਲਕੇ ’ਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।