ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 7 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਵੱਲੋਂ ਹਰਪਾਲ ਸਿੰਘ ਮਲੂਕਾ (ਧਰਮੀ ਫੌਜੀ) ਨੂੰ ਸੈਨਿਕ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਨੇ ਹਰਪਾਲ ਸਿੰਘ ਮਲੂਕਾ ਨੂੰ ਸਨਮਾਨਿਤ ਕੀਤਾ। ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।