ਸਿੱਖਿਆ ਕੋਆਰਡੀਨੇਟਰ ਬਣੇ ਹਰਪ੍ਰੀਤ ਹੈਪੀ
ਪ੍ਰੋਫੈਸਰ ਅਤੇ ਪੱਤਰਕਾਰ ਹਰਪ੍ਰੀਤ ਸ਼ਰਮਾ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦਾ ਸਿੱਖਿਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪੈਂਥਰਜ਼ ਕਲੱਬ ਵਿੱਚ ਸਮਾਗਮ ਦੌਰਾਨ ਪੁੱਜੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹੈਪੀ ਦੀ ਇਹ ਨਿਯੁਕਤੀ...
Advertisement
ਪ੍ਰੋਫੈਸਰ ਅਤੇ ਪੱਤਰਕਾਰ ਹਰਪ੍ਰੀਤ ਸ਼ਰਮਾ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦਾ ਸਿੱਖਿਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪੈਂਥਰਜ਼ ਕਲੱਬ ਵਿੱਚ ਸਮਾਗਮ ਦੌਰਾਨ ਪੁੱਜੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹੈਪੀ ਦੀ ਇਹ ਨਿਯੁਕਤੀ ਉਨ੍ਹਾਂ ਦੀ ਕਾਬਲੀਅਤ ਦੇ ਆਧਾਰ ’ਤੇ ਕੀਤੀ ਗਈ ਹੈ। ਹਰਿੰਦਰ ਬੱਲੀ, ਸੁਰਿੰਦਰ ਸਿੰਘ ਅਤੇ ਵਿਧਾਇਕ ਸਮੇਤ ਹਾਜ਼ਰੀਨ ਨੇ ਨਵ ਨਿਯੁਕਤ ਅਹੁਦੇਦਾਰ ਦਾ ਮੂੰਹ ਮਿੱਠਾ ਕਰਵਾਇਆ। ਹਰਪ੍ਰੀਤ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਹਲਕਾ ਵਿਧਾਇਕ ਬਲਕਾਰ ਸਿੱਧੂ ਦਾ ਨਿਯੁਕਤੀ ਲਈ ਧੰਨਵਾਦ ਕੀਤਾ।
Advertisement
Advertisement
×

