ਅਬੋਹਰ (ਪੱਤਰ ਪ੍ਰੇਰਕ): ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ‘ਭਾਰਤ ਜੋੜੋ ਯਾਤਰਾ’ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ, ਜਿਸ ਵਿੱਚ ਕਾਂਗਰਸੀ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ। ਇਸ ਦਾ ਪ੍ਰਗਟਾਵਾ ਬਲਾਕ ਖੂਈਆਂ ਸਰਵਰ ਦੇ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਫਾਜ਼ਿਲਕਾ ਪੁੱਜੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਵੱਖ-ਵੱਖ ਮੁੱਦਿਆਂ ਤੇ ਅਬੋਹਰ ਦੀ ਯਾਤਰਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।