ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਨਸਾ ਵਾਸੀਆਂ ਦੀ ਸਾਰ ਲੈਣ ਪੁੱਜੀ ਹਰਸਿਮਰਤ ਬਾਦਲ

ਸੀਵਰੇਜ ਅਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ’ਚ ਵਡ਼ਿਆ
ਮਾਨਸਾ ਦੀ ਸੜਕ ’ਤੇ ਭਰਿਆ ਸੀਵਰੇਜ ਦਾ ਪਾਣੀ ਦਿਖਾਉਂਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿੱਚ ਸੜਕਾਂ ’ਤੇ ਭਰੇ ਸੀਵਰੇਜ ਤੇ ਮੀਂਹ ਦੇ ਪਾਣੀ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਹ ਗੰਦੇ ਪਾਣੀ ’ਚ ਚੱਲ ਕੇ ਲੋਕਾਂ ਦੇ ਬੂਹਿਆਂ ’ਤੇ ਗਏ ਅਤੇ ਉਨ੍ਹਾਂ ਪਾਣੀ ਵਿੱਚ ਘਿਰੇ ਲੋਕਾਂ ਦੇ ਘਰ ਦੇਖ ਕੇ ਸਰਕਾਰ ਤੇ ਪ੍ਰਸ਼ਾਸਨ ਨੂੰ ਕੋਸਿਆ। ਉਨ੍ਹਾਂ ਕਿਹਾ ਕਿ ਸ਼ਹਿਰ ਪਾਣੀ ’ਚ ਡੁੱਬਿਆ ਪਿਆ ਹੈ ਪਰ ਵਿਧਾਇਕ ਤੇ ਪ੍ਰਸ਼ਾਸਨ ਹਾਲੇ ਤੱਕ ਲੋਕਾਂ ਦੀ ਸਾਰ ਲੈਣ ਲਈ ਨਹੀਂ ਪੁੱਜਿਆ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਮਾਨਸਾ ਦਾ ਸੀਵਰੇਜ ਪਿਆ ਪਰ ਬਦਲਾਅ ਵਾਲੀ ਸਰਕਾਰ ਸੀਵਰੇਜ, ਗਲੀਆਂ-ਨਾਲੀਆਂ ਦੀ ਸਫ਼ਾਈ ਵੀ ਨਹੀਂ ਕਰਵਾ ਸਕੀ। ਉਨ੍ਹਾਂ ਕਿਹਾ ਕਿ ਮਾਨਸਾ ਦਾ ਸ਼ਹਿਰ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਸੀਵਰੇਜ ਅਤੇ ਹੋਰ ਸਮੱਸਿਆ ਨੂੰ ਲੈ ਕੇ ਪੂਰਾ ਸ਼ਹਿਰ ਧਰਨੇ ’ਤੇੇ ਬੈਠਾ ਹੈ। ਉਨ੍ਹਾਂ ਕਿਹਾ ਕਿ ਨਾ ਇੱਥੋਂ ਦੇ ਵਿਧਾਇਕ ਨੂੰ ਲੋਕਾਂ ਦੀ ਪ੍ਰਵਾਹ ਹੈ, ਨਾ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੀ ਸਾਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਦੇ ਲੋਕ ਅੱਜ ਗੰਦੇ ਪਾਣੀ ’ਚ ਰਹਿਣ ਲਈ ਮਜਬੂਰ ਹਨ, ਪਰ ਕਿਸੇ ਕੋਲ ਲੋਕਾਂ ਦੀ ਮੁਸ਼ਕਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਮੌਜੂਦਾ ਹਾਲਾਤ ’ਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਮਾਨਸਾ ਅੱਜ ਲਾਵਾਰਿਸ ਹੋਇਆ ਪਿਆ ਹੈ, ਪਰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਕਿਸੇ ਕੋਲ ਆ ਕੇ ਨਹੀਂ ਖੜ੍ਹੇ, ਕਿਉਂਕਿ ਉਨ੍ਹਾਂ ਦੀ ਸਰਕਾਰ ਤੇ ਉਨ੍ਹਾਂ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀ ਹੈ।

Advertisement

ਇਸ ਮੌਕੇ ਉਨ੍ਹਾਂ ਨਾਲ ਪ੍ਰੇਮ ਅਰੋੜਾ, ਹਰਬੰਸ ਸਿੰਘ ਪੰਮੀ ਤੇ ਡਾ. ਨਿਸ਼ਾਨ ਸਿੰਘ ਵੀ ਮੌਜੂਦ ਸਨ।

Advertisement