ਹਰਸਿਮਰਤ ਬਾਦਲ ਵੱਲੋਂ ਸ਼ਮਸ਼ਾਨਘਾਟ ਦੀ ਭੱਠੀ ਲਈ ਗਰਾਂਟ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭੁੱਚੋ ਮੰਡੀ ਦੀ ਸ਼ਮਸ਼ਾਨਘਾਟ ਵਿੱਚ ਭੱਠੀ ਦੇ ਨਿਰਮਾਣ ਲਈ ਆਪਣੇ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਨੰਦਨ ਗਰਗ ਨੇ ਕਿਹਾ ਇਸ ਭੱਠੀ ਦੇ ਨਿਰਮਾਣ ਨਾਲ...
Advertisement
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭੁੱਚੋ ਮੰਡੀ ਦੀ ਸ਼ਮਸ਼ਾਨਘਾਟ ਵਿੱਚ ਭੱਠੀ ਦੇ ਨਿਰਮਾਣ ਲਈ ਆਪਣੇ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਨੰਦਨ ਗਰਗ ਨੇ ਕਿਹਾ ਇਸ ਭੱਠੀ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਨੇ ਅੱਗੇ ਤੋਂ ਹੋਰ ਫੰਡ ਦੇਣ ਦਾ ਭਰੋਸਾ ਦਿੱਤਾ ਹੈ। ਹਲਕਾ ਇੰਚਾਰਜ ਮਾਨ ਸਿੰਘ ਗੁਰੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਗਰਗ, ਸੀਨੀਅਰ ਅਕਾਲੀ ਆਗੂ ਨਰਦੀਪ ਗਰਗ, ਸਾਧੂ ਸਿੰਘ ਸ਼ਰਮਾ, ਪਰਮਜੀਤ ਸਿੰਘ, ਪ੍ਰਵੀਨ ਕੁਮਾਰ, ਅਤੇ ਆਸੂ ਚੌਹਾਨ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
Advertisement
Advertisement
×