DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Harsimrat Badal Releases 65 Lakh Grants: ਹਰਸਿਮਰਤ ਬਾਦਲ ਨੇ ਗ੍ਰਾਂਟਾਂ ਦੇ ਮਨਜ਼ੂਰੀ ਪੱਤਰ ਸੌਂਪੇ

ਤਲਵੰਡੀ ਸਾਬੋ ਦੇ ਪਿੰਡਾਂ ਲਈ 65 ਲੱਖ ਦੀਆਂ ਗ੍ਰਾਂਟਾਂ ਦੇ ਪੱਤਰ ਵੰਡੇ

  • fb
  • twitter
  • whatsapp
  • whatsapp
featured-img featured-img
ਐੱਮ ਪੀ ਹਰਸਿਮਰਤ ਕੌਰ ਬਾਦਲ ਤੋਂ ਮਨਜ਼ੂਰੀ ਪੱਤਰ ਹਾਸਲ ਕਰਦੇ ਹੋਏ ਨੁਮਾਇੰਦੇ।
Advertisement

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਵੱਲੋਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਸਿਫ਼ਾਰਸ਼ ’ਤੇ ਤਲਵੰਡੀ ਸਾਬੋ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਹੁਣ ਤੱਕ ਹਲਕੇ ਵਿੱਚ ਕਰੀਬ 65 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਚੁੱਕੇ ਹਨ।ਜਾਣਕਾਰੀ ਮੁਤਾਬਕ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਸਿਵਲ ਹਸਪਤਾਲ ਤਲਵੰਡੀ ਸਾਬੋ ਦੀ ਐਂਬੂਲੈਂਸ ਲਈ 8 ਲੱਖ ਰੁਪਏ, ਸਹਾਰਾ ਕਲੱਬ ਦੀ ਐਂਬੂਲੈਂਸ ਲਈ 6 ਲੱਖ ਰੁਪਏ ਅਤੇ ਤਲਵੰਡੀ ਸਾਬੋ ਸ਼ਹਿਰ ਦੀਆਂ ਕੁਝ ਸੰਸਥਾਵਾਂ ਲਈ 8 ਲੱਖ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ। ਇਸੇ ਲੜੀ ਤਹਿਤ ਹੁਣ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ। ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਯਤਨਾਂ ਸਦਕਾ ਪਿੰਡ ਪੱਕਾ ਕਲਾਂ ਲਈ 9 ਲੱਖ ਰੁਪਏ, ਜੀਵਨ ਸਿੰਘ ਵਾਲਾ ਅਤੇ ਮੱਲਵਾਲਾ ਲਈ 8-8 ਲੱਖ ਰੁਪਏ ਅਤੇ ਜੱਜਲ ਤੇ ਫੱਲੜ ਲਈ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਭਾਗੀਵਾਂਦਰ ਦੇ ਨੌਜਵਾਨਾਂ ਦੀ ਮੰਗ ’ਤੇ ਪਾਣੀ ਦੀ ਟੈਂਕੀ ਲਈ ਵੀ ਫੰਡ ਮੁਹੱਈਆ ਕਰਵਾਏ ਗਏ ਹਨ। ਗ੍ਰਾਂਟਾਂ ਮਿਲਣ ’ਤੇ ਪਿੰਡਾਂ ਦੇ ਨੁਮਾਇੰਦਿਆਂ ਨੇ ਹਰਸਿਮਰਤ ਕੌਰ ਬਾਦਲ ਅਤੇ ਰਵੀਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ ਅਤੇ ਹਰਮੋਹਿੰਦਰ ਸਿੰਘ ਸਮੇਤ ਬਿੰਦਰ ਸਿੰਘ ਪੱਕਾ ਕਲਾਂ, ਚਰਨਾ ਸਿੰਘ ਭਾਗੀਵਾਂਦਰ, ਹੈਪੀ ਸਿੰਘ ਸਾਬਕਾ ਸਰਪੰਚ ਜੀਵਨ ਸਿੰਘ ਵਾਲਾ, ਸੁਖਵਿੰਦਰ ਸਿੰਘ ਸੁੱਖਾ ਤੇ ਭਿੰਦਾ ਸਿੰਘ ਜੱਜਲ ਤੇ ਗਗਨ ਪੱਕਾ ਕਲਾਂ ਹਾਜ਼ਰ ਸਨ।

Advertisement
Advertisement
×