DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Harsimrat Kaur Badal: ਨਸ਼ਿਆਂ ਵਿਰੁੱਧ ਮੁਹਿੰਮ ਚਲਾਵੇਗੀ ਮਾਈ ਭਾਗੋ ਦੀ ਫ਼ੌਜ: ਹਰਸਿਮਰਤ

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਬਣਾਈ ‘ਮਾਈ ਭਾਗੋ ਦੀ ਫ਼ੌਜ’ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਪਨਾਹ ਦੇਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕਰੇਗੀ। ਅਕਾਲੀ ਦਲ ਦੀ ਸਰਕਾਰ ਬਣਨ ’ਤੇ...

  • fb
  • twitter
  • whatsapp
  • whatsapp
featured-img featured-img
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਠਿੰਡਾ ’ਚ ਇਕੱਠ ਨੂੰ ਸੰਬੋਧਨ ਕਰਦੇ ਹੋਏ।
Advertisement

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਬਣਾਈ ‘ਮਾਈ ਭਾਗੋ ਦੀ ਫ਼ੌਜ’ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਪਨਾਹ ਦੇਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕਰੇਗੀ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਜਾਣਕਾਰੀ ਦੀ ਜਾਂਚ ਲਈ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ।

ਔਰਤਾਂ ਦੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਈ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਾਰ ਮਹੀਨਿਆਂ ਵਿੱਚ ਨਸ਼ਿਆਂ ਦੇ ਖ਼ਾਤਮੇ ਦਾ ਕੀਤਾ ਵਾਅਦਾ ਪੂਰਾ ਨਹੀਂ ਹੋਇਆ। ਨਸ਼ਿਆਂ ਕਾਰਨ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰੀ ਦੇ ਮਾਮਲਿਆਂ ਦੀ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਬਠਿੰਡਾ ਵਿੱਚ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਕਿ ਨਸ਼ਿਆਂ ਕਾਰਨ ਅਪਰਾਧਕ ਘਟਨਾਵਾਂ ਅਤੇ ਗਰੋਹਾਂ ਵਿਚਾਲੇ ਟਕਰਾਅ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

Advertisement

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 3,000 ਰੁਪਏ ਦੇਣ ਦੇ ਵਾਅਦੇ ਅਤੇ ਸਿੱਖਿਆ ਖੇਤਰ ਦੀਆਂ ਤਰਜੀਹਾਂ ਬਾਰੇ ਵੀ ਸਵਾਲ ਉਠਾਏ। ਸਕੂਲਾਂ ਦੀ ਰੰਗਾਈ ਲਈ 80 ਕਰੋੜ ਰੁਪਏ ਦੇ ਟੈਂਡਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਰਕਾਰ ਦੇ ਖ਼ਰਚਿਆਂ ’ਤੇ ਸਵਾਲ ਕੀਤਾ।

ਇਸ ਮੌਕੇ ਹਰਸਿਮਰਤ ਬਾਦਲ ਨੇ ਬਠਿੰਡਾ-ਦਿੱਲੀ ਹਵਾਈ ਸੇਵਾ ਬੰਦ ਹੋਣ ਦਾ ਮੁੱਦਾ ਵੀ ਉਠਾਇਆ।

Advertisement
×