DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

HaryanaPolitics: ਹਰਿਆਣਾ ਦੇ ਸਕੂਲਾਂ ਦੀ ਮਾੜੀ ਹਾਲਤ ਨਾਲ ਸਿੱਖਿਆ ਮਾਡਲ ਬੇਨਕਾਬ: ਸ਼ੈਲਜਾ

ਲੜਕੀਆਂ ਦੇ ਸਕੂਲਾਂ ’ਚ ਪਖਾਨਿਆਂ ਦੀ ਹਾਲਤ ਤਰਸਯੋਗ

  • fb
  • twitter
  • whatsapp
  • whatsapp
Advertisement

ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਸਿੱਖਿਆ ਬਾਰੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਅਸਲੀਅਤ ਬਿਲਕੁਲ ਉਲਟ ਹੈ।

ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਾਲ ਹੀ ਵਿੱਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਹਰਿਆਣਾ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਵਿੱਚ ਪਖਾਨੇ, ਚਾਰਦੀਵਾਰੀ, ਅਪਾਹਜ ਵਿਦਿਆਰਥੀਆਂ ਲਈ ਜ਼ਰੂਰੀ ਸਹੂਲਤਾਂ ਅਤੇ ਹੋਰ ਬੁਨਿਆਦੀ ਸਰੋਤਾਂ ਦੀ ਘਾਟ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰਾਜ ਦੇ 2,064 ਸਕੂਲਾਂ ਵਿੱਚ ਪਖਾਨੇ ਮੁਰੰਮਤਯੋਗ ਹਾਲਤ ਵਿੱਚ ਹਨ, 2,220 ਸਕੂਲਾਂ ਵਿੱਚ ਚਾਰਦੀਵਾਰੀ ਖਸਤਾ ਹਾਲ ਹੈ ਅਤੇ ਹਜ਼ਾਰਾਂ ਸਕੂਲਾਂ ਵਿੱਚ ਵਿਦਿਆਰਥਣਾਂ ਅਤੇ ਅਪਾਹਜ ਵਿਦਿਆਰਥੀਆਂ ਲਈ ਜ਼ਰੂਰੀ ਸਹੂਲਤਾਂ ਦੀ ਘਾਟ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਹਰ ਪਲੈਟਫਾਰਮ ਤੋਂ ਈ-ਲਾਇਬ੍ਰੇਰੀਆਂ, ਸਮਾਰਟ ਬੋਰਡ, ਡਿਜੀਟਲ ਸਿੱਖਿਆ ਅਤੇ ਕੰਪਿਊਟਰ ਸਿੱਖਿਆ ਬਾਰੇ ਦਾਅਵੇ ਕਰਦੀ ਹੈ ਪਰ ਜਦੋਂ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਅਤੇ ਸਾਫ਼ ਪਖਾਨੇ ਵੀ ਨਹੀਂ ਹਨ ਤਾਂ ਇਹ ਦਾਅਵੇ ਸਿਰਫ਼ ਪ੍ਰਚਾਰ ਤੱਕ ਸੀਮਤ ਜਾਪਦੇ ਹਨ। ਪਖਾਨਿਆਂ ਦੀ ਘਾਟ, ਖਾਸ ਕਰਕੇ ਵਿਦਿਆਰਥਣਾਂ ਲਈ, ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਉਨ੍ਹਾਂ ਦੀ ਸਿੱਖਿਆ ਅਤੇ ਸਿਹਤ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ।

Advertisement

ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਿੱਖਿਆ ਸਿਰਫ਼ ਤਕਨੀਕੀ ਉਪਕਰਨਾਂ ਦੀ ਉਪਲਬਧਤਾ ਬਾਰੇ ਨਹੀਂ ਹੈ। ਗੁਣਵੱਤਾ ਵਾਲੀ ਸਿੱਖਿਆ ਲਈ ਸਕੂਲਾਂ ਵਿੱਚ ਪਹਿਲਾਂ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ। ਸੁਰੱਖਿਅਤ ਵਾਤਾਵਰਣ, ਸਾਫ਼ ਪੀਣ ਵਾਲਾ ਪਾਣੀ, ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਸਿੱਖਿਆ ਦੇ ਪੱਧਰ ਨੂੰ ਸੁਧਾਰਨਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ ਕਿ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਸਭ ਕੁਝ ਠੀਕ ਨਹੀਂ ਹੈ।

Advertisement

Advertisement
×