ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ
ਸਮੂਹ ਕਿਸਾਨ ਜਥੇਬੰਦੀਆਂ ਅਤੇ ਸਹਿਯੋਗੀ ਜਥੇਬੰਦੀਆਂ ਨੇ ਗੋਬਿੰਦ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸੰਯੁਕਤ ਮੋਰਚੇ ਵੱਲੋਂ ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਦਿੱਤੀ ਗਈ ਹਰੇਕ ਕਾਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਗਲੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ ਜਾਇਆ ਕਰੇਗੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦਿੱਲੀ ਸੰਘਰਸ਼ ਲਈ ਪਿੰਡਾਂ ਵਿੱਚ ਜਾ ਕੇ ਮਜ਼ਦੂਰ ਭਾਈਚਾਰੇ ਨੂੰ ਵੀ ਲਾਮਬੰਦ ਕਰ ਕੇ ਦਿੱਲੀ ਭੇਜਿਆ ਜਾਵੇਗਾ। ਇਸ ਮੌਕੇ ਵਿਚਾਰ ਵਟਾਂਦਰੇ ਮਗਰੋਂ ਹੋਰ ਵੀ ਅਹਿਮ ਫੈਸਲੇ ਲਏ ਗਏ।