ਜਸਵੰਤ ਜੱਸ
ਫ਼ਰੀਦਕੋਟ, 10 ਮਾਰਚ
ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 16290 ਵੋਟਾਂ ਨਾਲ ਚੋਣ ਜਿੱਤ ਗਏ ਹਨ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ 36400 ਵੋਟ ਲੈ ਕੇ ਦੂਜੇ ਸਥਾਨ ‘ਤੇ ਰਹੇ ਜਦੋਂਕਿ ਕਾਂਗਰਸੀ ਉਮੀਦਵਾਰ ਤੇ ਮਾਰਕਫੈੱਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ 33024 ਵੋਟਾਂ ਹਾਸਲ ਕਰਕੇ ਤੀਜੇ ਸਥਾਨ ‘ਤੇ ਰਹੇ।
ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਨੇ 27532 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ।