ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਵਿਧਾਇਕ ਨੂੰ ਮੰਗ ਪੱਤਰ
ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਹੈੱਡਮਾਸਟਰਜ਼ ਐਸੋਸੀਏਸ਼ਨ ਬਠਿੰਡਾ ਦੇ ਆਗੂਆਂ ਨੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮੰਗ ਪੱਤਰ ਦਿੱਤਾ। ਵਿਧਾਇਕ ਨੇ ਹੈੱਡਮਾਸਟਰ ਕਾਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ...
Advertisement
ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਹੈੱਡਮਾਸਟਰਜ਼ ਐਸੋਸੀਏਸ਼ਨ ਬਠਿੰਡਾ ਦੇ ਆਗੂਆਂ ਨੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮੰਗ ਪੱਤਰ ਦਿੱਤਾ। ਵਿਧਾਇਕ ਨੇ ਹੈੱਡਮਾਸਟਰ ਕਾਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ। ਸੂਬਾਈ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੜਕਾਂ ’ਤੇ ਉਤਰਨਾ ਹੈਡਮਾਸਟਰਾਂ ਦੀ ਮਜਬੂਰੀ ਹੋਵੇਗੀ। ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਹਰਮੇਸ਼ ਕਟਾਰੀਆ ਅਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਹੈੱਡਮਾਸਟਰ ਕਾਡਰ ਚੁੱਪ ਨਹੀਂ ਬੈਠੇਗਾ।
Advertisement
Advertisement
×