ਭਗਤਾ ਭਾਈ: ਇਥੇ ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ‘ਮਦਰਜ਼ ਪਰਾਈਡ ਬੇਬੀ ਸ਼ੋ’ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਮੁੱਖ ਮਹਿਮਾਨ ਡਾ. ਹਰਸ਼ਵਰਧ ਗੁਪਤਾ ਤੇ ਡਾ. ਅਮਨਪ੍ਰੀਤ ਸੇਠੀ ਗੁਰੂ ਗੋਬਿੰਦ ਸਿੰਘ ਕਾਲਜ ਫ਼ਰੀਦਕੋਟ ਸਨ। ਇਸ ਮੌਕੇ ਮੈਨੇਜਰ ਜੈ ਸਿੰਘ, ਖ਼ੁਸ਼ਵੰਤ ਸਿੰਘ, ਰਾਜਵੰਤ ਸਿੰਘ, ਸੁਖਵਿੰਦਰ ਸਿੰਘ ਗਗਨ, ਜਸਪ੍ਰੀਤ ਸਿੰਘ, ਜਗਮੋਹਨ ਸਿੰਘ ਤੇ ਲਵਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। -ਪੱਤਰ ਪ੍ਰੇਰਕ