ਮਾਨਸਾ: ਮਾਲਵਾ ਖੇਤਰ ਵਿੱਚ ਮਲੇਰੀਆ ਤੇ ਡੇਂਗੂ ਦੇ ਕੇਸ ਵਧਣ ਮਗਰੋਂ ਸਿਹਤ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਮੁਹਿੰਮ ਵਿੱਢ ਦਿੱਤੀ ਹੈ। ਮਾਨਸਾ ਦੇ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਰੁੱਤ ਵਿੱਚ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਮੁੱਢਲੇ ਤੌਰ ’ਤੇ ਆਪਣੀ ਸਿਹਤ ਦਾ ਖ਼ਿਆਲ ਰੱਖਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਦੌਰਾਨ ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਤੇ ਜੋਗਾ ਵਿੱਚ ਲੋਕਾਂ ਨੂੰ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। -ਪੱਤਰ ਪ੍ਰੇਰਕ