ਸੜਕ ਹਾਦਸੇ ’ਚ ਸਿਹਤ ਵਿਭਾਗ ਦੇ ਮੁੁਲਾਜ਼ਮ ਦੀ ਮੌਤ
ਇਥੇ ਨਾਨਕਸਰ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਰੋਮਾਣਾ ਅਬਲੇਬ ਸਿੰਘ ਵਾਸੀ ਅਤੇ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਡਰਾਇਵਰ ਵਜੋਂ ਤਾਇਨਾਤ ਗੁਰਨੈਬ ਸਿੰਘ ਵਜੋਂ ਹੋਈ ਹੈ। ਹਾਦਸੇ ਕਾਰਨ ਕਾਰ...
Advertisement
ਇਥੇ ਨਾਨਕਸਰ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਰੋਮਾਣਾ ਅਬਲੇਬ ਸਿੰਘ ਵਾਸੀ ਅਤੇ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਡਰਾਇਵਰ ਵਜੋਂ ਤਾਇਨਾਤ ਗੁਰਨੈਬ ਸਿੰਘ ਵਜੋਂ ਹੋਈ ਹੈ। ਹਾਦਸੇ ਕਾਰਨ ਕਾਰ ਬੇਕਾਬੂ ਹੋ ਕੇ ਦੂਰ ਖੇਤਾਂ ਵਿੱਚ ਜਾ ਪਲਟੀ, ਜਿਸ ਕਾਰਨ ਕਾਰ ਸਵਾਰਾਂ ਦੇ ਵੀ ਸੱਟਾਂ ਲੱਗੀਆਂ। ਥਾਣਾ ਸਿਟੀ ਕੋਟਕਪੂਰਾ ਦੀ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਊਟੀ ਲਈ ਗੁਰਨੈਬ ਸਿੰਘ ਆਪਣੇ ਮੋਟਰ ਸਾਈਕਲ ’ਤੇ ਘਰੋਂ ਸਵੇਰੇ ਚੱਲਿਆ ਸੀ ਅਤੇ ਜਦੋਂ ਨਾਨਕਸਰ ਨਜ਼ਦੀਕ ਪਹੁੰਚਿਆ ਤਾਂ ਇਥੇ ਉਸ ਦੀ ਕਾਰ ਨਾਲ ਟੱਕਰ ਹੋ ਗਈ। ਉਨ੍ਹਾਂ ਨੇ ਇਸ ਸੜਕ ’ਤੇ ਹਾਦਸਿਆਂ ਕਾਰਨ ਹੋ ਰਹੀਆਂ ਮੌਤ ’ਤੇ ਚਿੰਤਾ ਪ੍ਰਗਟਾਈ ਹੈ।
Advertisement
Advertisement