ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਮੁਹਿੰਮ...
Advertisement
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਮੁਹਿੰਮ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਟੀਮ ਵੱਲੋਂ ਝੁਨੀਰ, ਸਰਦੂਲਗੜ੍ਹ, ਆਹਲੂਪੁਰ, ਸੰਘਾ, ਮਾਨਸਾ ਅਤੇ ਬੁਢਲਾਡਾ ਵਿੱਚ ਵੱਖ-ਵੱਖ ਦੁਕਾਨਾਂ ਦਾ ਦੌਰਾ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਿਲਵਰ ਵਰਕ ਵਾਲੀਆਂ ਮਠਿਆਈਆਂ, ਪੈਕਿੰਗ ਵਾਲੀਆਂ ਮਠਿਆਈਆਂ ਅਤੇ ਦੇਸੀ ਘਿਓ ਵਾਲੀਆਂ ਮਿਠਾਈਆਂ ਦੇ ਸੈਂਪਲ ਲਏ ਗਏ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਣ।
Advertisement
Advertisement
×