ਖੇਤਰੀ ਪ੍ਰਤੀਨਿਧ
ਬਰਨਾਲਾ, 10 ਜਨਵਰੀ
ਸਿਹਤ ਵਿਭਾਗ ਬਰਨਾਲਾ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਟੀਕਾਕਰਨ ਅਤੇ ਸੈਂਪਲਿੰਗ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 3 ਜਨਵਰੀ ਤੋਂ 15 ਤੋਂ 18 ਸਾਲ ਉਮਰ ਵਰਗ ਦੇ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ ਅਤੇ ਅੱਜ ਤੋਂ ਸਿਹਤ ਤੇ ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤਾਂ ਦੇ ਤੀਜੀ ਖੁਰਾਕ (ਬੂਸਟਰ ਡੋਜ਼) (ਦੂਜੀ ਕਰੋਨਾ ਵੈਕਸੀਨ ਤੋਂ 9 ਮਹੀਨੇ ਬਾਅਦ) ਲਗਾਉਣੀ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਸਿਹਤ ਕੇਂਦਰਾਂ ’ਚ ਅਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਾਤਰੀ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਮੁਕੰਮਲ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਉਹ ਅੱਜ ਇੱਥੇ ਬੱਚਤ ਭਵਨ ਵਿੱਚ ਲਗਾਏ ਕੋਵਿਡ ਟੀਕਾਕਰਨ ਕੈਂਪ ਦੌਰਾਨ ਬੂਸਟਰ ਡੋਜ਼ ਦੀ ਸ਼ੁਰੂਆਤ ਕਰ ਰਹੇ ਸਨ।