ਤਪਾ ’ਚ ਦਿਨ ਚੜ੍ਹਦੇ ਸਾਰ ਸਿਹਤ ਵਿਭਾਗ ਦਾ ਛਾਪਾ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟ ਖ਼ੋਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਨੇ ਕਮਰ-ਕੱਸ ਲਈ ਹੈ। ਅੱਜ ਦਿਨ ਚੜ੍ਹਦੇ ਹੀ ਤਪਾ ਮੰਡੀ ’ਚ ਸਿਹਤ ਵਿਭਾਗ ਦੀ ਟੀਮ ਨੇ ਦਸਤਕ ਦਿੱਤੀ ਤਾਂ ਦੁਕਾਨਾਂ ਦੇ ਸ਼ਟਰ ਡਿੱਗਣੇ ਸ਼ੁਰੂ ਹੋ ਗਏ। ਜ਼ਿਲ੍ਹਾ...
Advertisement
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟ ਖ਼ੋਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਨੇ ਕਮਰ-ਕੱਸ ਲਈ ਹੈ। ਅੱਜ ਦਿਨ ਚੜ੍ਹਦੇ ਹੀ ਤਪਾ ਮੰਡੀ ’ਚ ਸਿਹਤ ਵਿਭਾਗ ਦੀ ਟੀਮ ਨੇ ਦਸਤਕ ਦਿੱਤੀ ਤਾਂ ਦੁਕਾਨਾਂ ਦੇ ਸ਼ਟਰ ਡਿੱਗਣੇ ਸ਼ੁਰੂ ਹੋ ਗਏ। ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਭਰੇ ਗਏ ਸੈਂਪਲਾਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement