ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰ: ਸਿੱਧੂ

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰ: ਸਿੱਧੂ

ਹਸਪਤਾਲ ’ਚ ਜ਼ਖ਼ਮੀਆਂ ਦਾ ਹਾਲ ਪੁੱਛਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ।

ਮਹਿੰਦਰ ਸਿੰਘ ਰੱਤੀਆਂ

ਮੋਗਾ, 26 ਜੁਲਾਈ

ਬੀਤੇ ਦਿਨੀਂ ਮੋਗਾ-ਕੋਟ ਈਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਮੌਕੇ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ) ਅਤੇ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All