ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਕ੍ਰਾਂਤੀਕਾਰੀ ਕਦਮ: ਮੀਤ ਹੇਅਰ

ਬਰਨਾਲਾ ਵਿੱਚ ਰਜਿਸਟਰੇਸ਼ਨ ਅੱਜ ਤੋਂ
ਮੀਤ ਹੇਅਰ
Advertisement

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦੇ ਹੋਏ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕਰ ਦਿੱਤੀ ਗਈ ਹੈ ਅਤੇ ਭਲਕ 25 ਸਤੰਬਰ ਤੋਂ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਕੈਂਪ ਲਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਸੂਬੇ ਦੇ ਹਰ ਪਰਿਵਾਰ ਨੂੰ ਦਿੱਤਾ ਜਾ ਰਿਹਾ ਹੈ। ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ 10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਛੇਤੀ ਦਿੱਤੀ ਜਾ ਰਹੀ ਹੈ ਜੋ ਵੱਡਾ ਫ਼ੈਸਲਾ ਹੈ। ਕਿਹਾ ਕਿ ਇਹ ਸਕੀਮ ਸਿਹਤ ਖੇਤਰ ਵਿਚ ਵੱਡਾ ਕਦਮ ਹੈ। ਹੁਣ ਸਰਕਾਰੀ ਦੇ ਨਾਲ ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਵੀ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਕਰਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਭਲਕੇ 25 ਸਤੰਬਰ ਤੋਂ ਰਜਿਸਟ੍ਰੇਸ਼ਨ ਕੈਂਪ ਲੱਗਣਗੇ। ਉਨ੍ਹਾਂ ਦੱਸਿਆ ਕਿ ਭਲਕੇ ਬਰਨਾਲਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਜਾਣੀ ਹੈ ਤੇ ਇਹ ਕੈਂਪ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਬਾਕੀ ਥਾਵਾਂ 'ਤੇ ਵੀ ਕੈਂਪ ਲਾ ਕੇ ਸਾਰੇ ਜ਼ਿਲ੍ਹਾ ਵਾਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਨਾਲ ਲਿਜਾਇਆ ਜਾਵੇ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਜ਼ਰੂਰ ਕਰਾਉਣ।

Advertisement

Advertisement
Show comments