ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਅਪਰੈਲ
ਨਗਰ ਪਰਿਸ਼ਦ ਦੇ ਵਿਕਾਸ ਕਾਰਜਾਂ ’ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਮਿਨੀ ਸਕੱਤਰੇਤ ਦੇ ਬਾਹਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਭੁੱਖ ਹੜਤਾਲ ’ਤੇ ਬੈਠੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ ਦੀ ਸਿਹਤ ਵਿਗੜ ਗਈ, ਜਿਸ ਮਗਰੋਂ ਨਾਗਰਿਕ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਆਗੂ ਹੰਸ ਰਾਜ ਸਾਮਾ ਨੇ ਕਿਹਾ ਕਿ ਜਦੋਂ ਤੱਕ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।