DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ’ਚ ਮਾਨਸਾ ਮੋਹਰੀ

ਏ ਡੀ ਸੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਏ ਡੀ ਸੀ ਅਨੁਪਿ੍ਰਤਾ ਜੌਹਲ। -ਫੋਟੋ: ਮਾਨ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਸਕੱਤਰ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ ’ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Advertisement
×