ਗਰਮੀ ਦਾ ਕਹਿਰ: ਬਠਿੰਡਾ ’ਚ ਪਾਰਾ 41 ਡਿਗਰੀ ਤੋਂ ਪਾਰ
ਠੰਢੀਆਂ ਵਸਤਾਂ ਦੀ ਵਿਕਰੀ ਵਧੀ; ਆਗਾਮੀ ਦਿਨਾਂ ’ਚ ਤਾਪਮਾਨ ਵਧਣ ਦੀ ਸੰਭਾਵਨਾ
Advertisement
ਮਨੋਜ ਸ਼ਰਮਾ
ਬਠਿੰਡਾ, 16 ਅਪਰੈਲ
Advertisement
ਮਾਲਵਾ ਖੇਤਰ ਵਿੱਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਗਰਮੀ ਕਾਰਨ ਬਠਿੰਡਾ ਸ਼ਹਿਰ ਤੰਦੂਰ ਵਾਂਗ ਤਪ ਰਿਹਾ ਹੈ। ਅੱਜ ਬਠਿੰਡਾ ਦੀਆਂ ਸੜਕਾਂ ’ਤੇ ਸੁੰਨ ਪਸਰੀ ਰਹੀ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਕੈਂਪਸ ਤੋਂ ਮਿਲੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਵਿਚ ਦਿਨ ਦਾ ਤਾਪਮਾਨ ਘੱਟ ਤੋਂ ਘੱਟ 22.4 ਡਿਗਰੀ ਅਤੇ ਵੱਧ ਤੋਂ ਵੱਧ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਗਰਮੀ ਨੂੰ ਵੇਖਦਿਆਂ ਐਡਵਾਈਜਰੀ ਜਾਰੀ ਕੀਤੀ ਜਾ ਚੁੱਕੀ ਹੈ। ਗਰਮੀ ਕਾਰਨ ਬਠਿੰਡਾ ਵਿਚ ਗੰਨੇ ਦਾ ਰਸ, ਨਿੰਬੂ ਪਾਣੀ, ਸੋਢਾ ਅਤੇ ਤਰਬੂਜ਼ ਦੀ ਵਿਕਰੀ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੁਭਾਵਨਾ ਹੈ। ਲੋਕ ਗਰਮੀ ਤੋਂ ਬਚਣ ਲਈ ਆਪਣਾ ਸਿਰ-ਮੂੰਹ ਢੱਕ ਕੇ ਜਾਂਦੇ ਦੇਖੇ ਗਏ। ਆਗਾਮੀ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ।
Advertisement
×