DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rain ਅਤੇ hailstorm ਕਾਰਨ ਕਣਕ ਦਾ ਭਾਰੀ ਨੁਕਸਾਨ

ਪਿੰਡ ਔਲਖ, ਸਿਰਸੜੀ ਅਤੇ ਦੇਵੀਵਾਲਾ ਵਿੱਚ ਖੇਤਾਂ ਵਿੱਚ ਖੜ੍ਹਾ ਹੈ ਪਾਣੀ

  • fb
  • twitter
  • whatsapp
  • whatsapp
featured-img featured-img
ਪਿੰਡ ਔਲਖ ਦੇ ਖੇਤਾਂ ਵਿੱਚ ਕਣਕ ਦਾ ਨੁਕਸਾਨ ਦਿਖਾਉਂਦੇ ਹੋਏ ਕਿਸਾਨ।
Advertisement

ਮੀਂਹ ਅਤੇ ਗੜੇਮਾਰੀ ਕਾਰਨ ਤਿੰਨ ਪਿੰਡਾਂ ਵਿੱਚ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਔਲਖ, ਸਿਰਸੜੀ ਅਤੇ ਦੇਵੀਵਾਲਾ ਵਿੱਚ ਕਣਕ ਦੀਆਂ ਪੱਕੀਆਂ ਫ਼ਸਲਾਂ ਵਿੱਚ ਹਾਲੇ ਵੀ ਪਾਣੀ ਖੜ੍ਹਾ ਹੈ ਅਤੇ ਕਣਕ ਵਿਛੀ ਪਈ ਹੈ। ਕਿਸਾਨ ਪ੍ਰੀਤਮ ਸਿੰਘ, ਕੇਵਲ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਤੀਜਾ ਸੀਜਨ ਹੈ ਜਦੋਂ ਕਿ ਲਗਾਤਾਰ ਫ਼ਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਕਣਕ ਵਿੱਚ ਪਾਣੀ ਖੜ੍ਹ ਗਿਆ ਅਤੇ ਝੱਖੜ ਕਾਰਨ ਕਣਕ ਵਿਛ ਗਈ। ਹੁਣ ਹਾਲਾਤ ਇਹ ਬਣੇ ਹੋਏ ਹਨ ਕਿ ਪਾਣੀ ਨੂੰ ਛਾਂ ਹੋਣ ਕਾਰਨ ਇੱਥੇ ਜਾਲਾ ਪੈ ਰਿਹਾ ਹੈ ਅਤੇ ਨਾੜ ਗਲਣੀ ਸ਼ੁਰੂ ਹੋ ਚੁੱਕੀ ਹੈ। ਇਹ ਹਾਲਾਤ ਇਨ੍ਹਾਂ ਪਿੰਡਾਂ ਦੇ ਲਗਪਗ 500 ਏਕੜ ਦੇ ਕਰੀਬ ਰਕਬੇ ਵਿੱਚ ਬਣੇ ਹੋਏ ਹਨ।

ਕਿਸਾਨਾਂ ਅਨੁਸਾਰ ਇੱਥੋਂ ਕਣਕ ਦੀ ਫ਼ਸਲ ਦੀ ਵਾਢੀ ਵਿੱਚ ਭਾਰੀ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ, ਜੇਕਰ ਗਿਰਦਾਵਰੀ ਲੇਟ ਹੁੰਦੀ ਹੈ ਤਾਂ ਨੁਕਸਾਨ ਦਾ ਅੰਦਾਜ਼ਾ ਪੂਰੀ ਤਰ੍ਹਾਂ ਨਹੀਂ ਲੱਗਦਾ ਜਿਸ ਕਾਰਨ ਮੁਆਵਜ਼ਾ ਨੁਕਸਾਨ ਜਿੰਨਾ ਨਹੀਂ ਮਿਲਦਾ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਜਿੱਥੇ ਵੀ ਨੁਕਸਾਨ ਹੋਇਆ ਹੈ, ਉਸ ਸਬੰਧੀ ਪਹਿਲਾਂ ਹੀ ਸੂਬਾ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਵੀ ਹੁਣੇ ਮੌਕੇ ’ਤੇ ਜਾ ਕੇ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

Advertisement

ਕਿਸਾਨ ਜਥੇਬੰਦੀ ਨੇ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਮੰਗਿਆ

ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਨੇ ਪੰਜਾਬ ਸਰਕਾਰ ਤੋਂ ਮਾਨਸਾ ਜ਼ਿਲ੍ਹੇ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੀ ਪੱਧਰ ਉੱਤੇ ਨੁਕਸਾਨ ਹੋ ਚੁੱਕਾ ਹੈ, ਪਰ ਸਰਕਾਰ ਰੈਲੀਆਂ ਮੁਜ਼ਾਹਰੇ ਕਰਨ ਵਿੱਚ ਮਸ਼ਰੂਫ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫੌਰੀ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਾਢੀ ਦਾ ਸੀਜਨ ਜ਼ੋਰਾਂ ਉੱਤੇ ਚੱਲ ਰਿਹਾ ਹੈ, ਪਰ ਮੰਡੀਆਂ ਲੋੜੀਂਦੇ ਪ੍ਰਬੰਧਾਂ ਤੋਂ ਸੱਖਣੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਟਕੇ ਬੋਲੀ ਦਾ ਇੰਤਜ਼ਾਰ ਕਰ ਰਹੇ ਹਨ, ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਮੌਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫੌਰੀ ਬੋਲੀ ਦਾ ਪ੍ਰਬੰਧ ਕਰ ਕੇ ਮੰਡੀਆਂ ਵਿੱਚ ਆਈ ਫ਼ਸਲ ਨੂੰ ਚੁੱਕਣ ਦਾ ਪ੍ਰਬੰਧ ਕਰੇ। ਇਸ ਮੌਕੇ ਗੁਰਜੀਤ ਸਿੰਘ ਰੱਲਾ, ਬੂਟਾ ਸਿੰਘ, ਰਾਜਵਿੰਦਰ ਸਿੰਘ, ਸੌਦਾਗਰ ਸਿੰਘ, ਅਮਰੀਕ ਸਿੰਘ, ਲਾਲਾ ਸਿੰਘ, ਤਾਰਾ ਸਿੰਘ, ਗੇਬੜ ਸਿੰਘ ਤੇ ਬਿੰਦਰ ਸਿੰਘ ਵੀ ਮੌਜੂਦ ਸਨ।

Advertisement
Advertisement
×