ਮੱਧ ਪੂਰਬੀ ਤਣਾਅ ਦੇ ਮੱਦੇਨਜ਼ਰ ਹੈਲਪਲਾਈਨ ਨੰਬਰ ਜਾਰੀ
ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਦਰਮਿਆਨ ਡੀ ਸੀ ਨਵਜੋਤ ਕੌਰ ਨੇ ਕਿਹਾ ਕਿ ਮਾਨਸਾ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅਰਬ ਦੇਸ਼ਾਂ ਵਿੱਚ ਫਸੇ ਹਨ, ਉਹ ਉਨ੍ਹਾਂ ਦੀ ਸੂਚਨਾ ਹੈਲਪਲਾਈਨ ਨੰਬਰ 01652-232900 ਅਤੇ ਸਵੇਰੇ 9...
Advertisement
ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਦਰਮਿਆਨ ਡੀ ਸੀ ਨਵਜੋਤ ਕੌਰ ਨੇ ਕਿਹਾ ਕਿ ਮਾਨਸਾ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅਰਬ ਦੇਸ਼ਾਂ ਵਿੱਚ ਫਸੇ ਹਨ, ਉਹ ਉਨ੍ਹਾਂ ਦੀ ਸੂਚਨਾ ਹੈਲਪਲਾਈਨ ਨੰਬਰ 01652-232900 ਅਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੇ ਦਫ਼ਤਰ ਨੰਬਰ 01652-229082 ਉੱਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਮਾਮਲਾ ਧਿਆਨ ਵਿੱਚ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਰਦਿਆਂ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement
×

