ਹੇਮਕੁੰਟ ਸਾਹਿਬ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰ ’ਤੇ ਚੋਣ
ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ 52 ਖਿਡਾਰੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਈ ਹੈ। ਉਹ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਸੁਨੀਲ ਕੁਮਾਰ ਭਾਰਦਵਾਜ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ...
Advertisement
ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ 52 ਖਿਡਾਰੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਈ ਹੈ। ਉਹ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਸੁਨੀਲ ਕੁਮਾਰ ਭਾਰਦਵਾਜ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ। ਇਹ ਖਿਡਾਰੀ ਪਹਿਲਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਰਹਿ ਚੁੱਕੇ ਹਨ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਖਿਡਾਰੀ ਨੈਟਬਾਲ ਅੰਡਰ-17,19 ਲੜਕੀਆਂ, ਕਰਾਟੇ ਅੰਡਰ-17,19 ਲੜਕੇ-ਲੜਕੀਆਂ, ਹਾਕੀ ਅੰਡਰ-19 ਲੜਕੀਆਂ, ਬਾਕਸਿੰਗ ਅੰਡਰ-17 ਲੜਕੇ, ਬੇਸਬਾਲ ਅਤੇ ਸਾਫਟਬਾਲ ਅੰਡਰ-14,17,19 ਲੜਕੀਆਂ ਮੁਕਾਬਲਿਆਂ ਵਿਚ ਭਾਗ ਲੈਣਗੇ। ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ ਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।
Advertisement
Advertisement
×

