DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਹੱਦ ਕੋਲੋਂ Heroin and Drone ਬਰਾਮਦ

ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਬਾਰਡਰ ਸਕਿਉਰਿਟੀ ਫੋਰਸ (ਬੀ ਐੱਸ ਐੱਫ) ਅਤੇ ਪੁਲੀਸ ਨੇ ਇੱਕ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ...

  • fb
  • twitter
  • whatsapp
  • whatsapp
Advertisement

ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਬਾਰਡਰ ਸਕਿਉਰਿਟੀ ਫੋਰਸ (ਬੀ ਐੱਸ ਐੱਫ) ਅਤੇ ਪੁਲੀਸ ਨੇ ਇੱਕ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬੀ ਐੱਸ ਐੱਫ ਦੀ ਕੱਸੋਕੇ ਚੌਕੀ (ਬੀ ਓ ਪੀ) ਦੇ ਅਸਿਸਟੈਂਟ ਕਮਾਂਡੈਂਟ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਵਾਨ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਦੌਰਾਨ ਪਿੰਡ ਕਾਲੂ ਵਾਲਾ ਦੇ ਖੇਤਾਂ ਵਿੱਚ ਡਰੋਨ ਦੀ ਗਤੀਵਿਧੀ ਵੇਖੀ ਗਈ। ਤਲਾਸ਼ੀ ਲੈਣ ’ਤੇ ਖੇਤਾਂ ਵਿੱਚੋਂ ਇੱਕ ਕਿੱਲੋ 28 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ ਹੋਇਆ। ਅਧਿਕਾਰੀਆਂ ਦਾ ਮੰਨਣਾ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਵੱਲੋਂ ਭੇਜੀ ਗਈ ਸੀ।

Advertisement
Advertisement
×