ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 15 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਫਰਵਰੀ ਨੂੰ ਅਬੋਹਰ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੇ ਚਲਦਿਆਂ ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ ਨੰਬਰ 7 ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਬੰਦ ਰਹੇਗਾ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਰੂਟ ਦੇ ਬੰਦ ਹੋਣ ਕਾਰਨ ਵਾਹਨ ਚਾਲਕ ਬਾਦਲ, ਡੱਬਵਾਲੀ, ਸੀਤੋਗੁਣੋ ਰੋਡ ਤੋਂ ਜਾ ਕੇ ਅਬੋਹਰ ਜਾ ਸਕਦੇ ਹਨ। ਜੋ ਵਾਹਨ ਚਾਲਕ ਬਠਿੰਡਾ ਵਾਲੇ ਪਾਸਿਓਂ ਗਿੱਦੜਬਾਹਾ, ਮਲੋਟ ਜਾਂ ਅਬੋਹਰ ਜਾਣਾ ਚਾਹੁੰਦੇ ਹਨ, ਉਹ ਵਾਇਆ ਬਠਿੰਡਾ ਤੋਂ ਘੁੱਦਾ, ਘੁੱਦੇ ਤੋਂ ਬਾਦਲ, ਬਾਦਲ ਤੋਂ ਲੰਬੀ ਅਤੇ ਲੰਬੀ ਤੋਂ ਮਲੋਟ ਜਾ ਸਕਦੇ ਹਨ। ਇਸ ਤੋਂ ਇਲਾਵਾ ਬਠਿੰਡਾ ਤੋਂ ਡੱਬਵਾਲੀ, ਡੱਬਵਾਲੀ ਤੋਂ ਸੀਤੋਗੁਣੋ ਅਤੇ ਅਬੋਹਰ ਪਹੁੰਚ ਸਕਦੇ ਹਨ। ਇਸੇ ਤਰ੍ਹਾਂ ਹੀ ਅਬੋਹਰ ਤੋਂ ਬਠਿੰਡਾ ਜਾਣ ਵਾਲੇ ਵੀ ਇਸੇ ਰੂਟ ਦੀ ਵਰਤੋ ਕਰ ਸਕਦੇ ਹਨ।