DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

hinda-police-arrest-two-accused in clinic-petrol-bomb-attack: ਕਲੀਨਿਕ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ’ਚ ਦੋ ਮੁਲਜ਼ਮ ਕਾਬੂ

ਤੀਜੇ ਮੁਲਜ਼ਮ ਦੀ ਭਾਲ ਜਾਰੀ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਸੀਨੀਅਰ ਪੁਲੀਸ ਅਧਿਕਾਰੀ।
Advertisement

ਇੱਥੇ ਹੋਮਿਓ ਕਲੀਨਿਕ ’ਤੇ ਪੈਟਰੋਲ ਬੰਬ ਸੁੱਟਣ ਦੀ ਘਟਨਾ ਨੂੰ ਬਠਿੰਡਾ ਪੁਲੀਸ ਨੇ ਟਰੇਸ ਕਰ ਕੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਤੀਜੇ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ 22 ਜੂਨ ਦੀ ਰਾਤ ਨੂੰ ਕਰੀਬ 9:42 ਵਜੇ ਵਿਸ਼ਾਲ ਨਗਰ ਸਥਿਤ ਹੇਨੀਮੈਨ ਹੋਮਿਓ ਕਲੀਨਿਕ ’ਤੇ ਦੋ ਅਣਪਛਾਤੇ ਵਿਅਕਤੀਆਂ ਨੇ ਕੱਚ ਦੀ ਬੋਤਲ ਵਿੱਚ ਵਿਸਫੋਟਕ ਸਮੱਗਰੀ ਭਰ ਕੇ ਪੈਟਰੋਲ ਬੰਬ ਸੁੱਟਿਆ ਸੀ। ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਸੀ।

Advertisement

ਇਹ ਅਹਿਮ ਖੁਲਾਸਾ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਵੱਲੋਂ ਏ ਆਈ ਜੀ ਅਵਨੀਤ ਕੌਰ ਸਿੱਧੂ, ਐੱਸ ਐੱਸ ਪੀ ਬਠਿੰਡਾ ਡਾ. ਜੋਤੀ ਯਾਦਵ ਬੈਂਸ ਅਤੇ ਐੱਸ ਪੀ ਨਰਿੰਦਰ ਸਿੰਘ ਦੀ ਮੌਜੂਦਗੀ ’ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਗੁੱਥੀ ਨੂੰ ਸੀ ਆਈ ਏ ਸਟਾਫ ਬਠਿੰਡਾ- 2 ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਟੀਮਾਂ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੁਲਝਾਇਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਤਕਨੀਕੀ ਸਬੂਤਾਂ, ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਦੋ ਨਾਖੁਲ ਕੁਮਾਰ ਰਾਜਪੂਤ ਅਤੇ ਗੁਰਵਿੰਦਰ ਸਿੰਘ ਉਰਫ਼ ਉੱਲੀ (ਦੋਵੇਂ ਵਾਸੀ ਖੂਹੀਆਂ ਸਰਵਰ, ਜ਼ਿਲ੍ਹਾ ਫਾਜ਼ਿਲਕਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੇ ਬਠਿੰਡਾ-ਮੁਕਤਸਰ ਹਾਈਵੇਅ ’ਤੇ ਪਿਸ਼ਾਬ ਕਰਨ ਬਹਾਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਗੁਰਵਿੰਦਰ ਦੀ ਲੱਤ ਅਤੇ ਨਾਖੁਲ ਦੀ ਬਾਂਹ ਟੁੱਟ ਗਈ। ਦੋਵੇਂ ਮੁਲਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਫ਼ਰਾਰ ਮੁਲਜ਼ਮ ਸੰਦੀਪ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋਵਾਂ ਗ੍ਰਿਫ਼ਤਾਰ ਨੌਜਵਾਨਾਂ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਲਾਲਚ ਦਿੱਤਾ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement

Advertisement
×