ਹੋਲੀ ਹਾਰਟ ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਅਤੇ ਕਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਕ੍ਰਿਕਟ ਦੇ ਅੰਡਰ-19 ਕੁੜੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤਿਆ, ਜਦਕਿ ਅੰਡਰ-17 ਅਤੇ ਅੰਡਰ-14 ਦੀਆਂ ਟੀਮਾਂ ਨੇ...
Advertisement
ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਅਤੇ ਕਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਕ੍ਰਿਕਟ ਦੇ ਅੰਡਰ-19 ਕੁੜੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤਿਆ, ਜਦਕਿ ਅੰਡਰ-17 ਅਤੇ ਅੰਡਰ-14 ਦੀਆਂ ਟੀਮਾਂ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ। ਇਨ੍ਹਾਂ ਵਿੱਚੋਂ ਕੁਝ ਖਿਡਾਰਨਾਂ ਸਟੇਟ ਪੱਧਰ ਲਈ ਵੀ ਚੁਣੀਆਂ ਗਈਆਂ ਹਨ।
ਇਸੇ ਤਰ੍ਹਾਂ ਕਰਾਟੇ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 2 ਚਾਂਦੀ ਦੇ ਤਗਮੇ ਅਤੇ 1 ਕਾਂਸੇ ਦਾ ਤਗਮਾ ਜਿੱਤਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਸ਼ੁਸ਼ੀਲ ਗੋਇਲ, ਚੇਅਰਮੈਨ ਅਜੈ ਜਿੰਦਲ, ਡਾਇਰੈਕਟਰ ਰਾਕੇਸ਼ ਬਾਂਸਲ, ਨਿਤਿਨ ਜਿੰਦਲ, ਪ੍ਰਿੰਸੀਪਲ ਗੀਤਿਕਾ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਪਰਦੀਪ ਕੌਰ ਗਰੇਵਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮੁੱਕੋ ਕੌਰ (ਕ੍ਰਿਕਟ) ਤੇ ਗੋਬਿੰਦ (ਕਰਾਟੇ) ਨੂੰ ਵਧਾਈਆਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×