ਗਿੱਦੜਬਾਹਾ: ਇਥੇ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਤਾ। ਪਲਾਟੂਨ ਕਮਾਂਡਰ ਇਕਬਾਲ ਸਿੰਘ ਅਤੇ ਬਲਦੇਵ ਸਿੰਘ ਨੇ ਦੱਸਿਆ ਕਿ 17 ਦਸੰਬਰ 2011 ਨੂੰ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿਚ ਪੰਜਾਬ ਹੋਮ ਗਾਰਡਜ਼ ਨੂੰ ਪੰਜਾਬ ਪੁਲੀਸ ਦੀ ਤਰ੍ਹਾਂ ਮੁਫ਼ਤ ਬੱਸ ਸੇਵਾ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਇਸ ਸਬੰਧੀ 3 ਕਰੋੜ 85 ਲੱਖ ਰੁਪਏ ਮਨਜ਼ੂਰ ਕਰਦੇ ਹੋਏ ਵਾਊਚਰ ਵੀ ਛਪ ਗਏ ਸਨ ਪਰੰਤੂ ਅੱਜ ਤੱਕ ਉਕਤ ਫੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਸਬੰਧੀ ਅੱਜ ਇਹ ਮੰਗ ਪੱਤਰ ਸੌਂਪਿਆ ਗਿਆ ਹੈ। -ਪੱਤਰ ਪ੍ਰੇਰਕ