ਤਲਵੰਡੀ ਸਾਬੋ (ਪੱਤਰ ਪ੍ਰੇਰਕ): ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਪੰਜਵੀਂ ਜਮਾਤ ਦੇ ਬੱਚਿਆਂ ਤੋਂ ਇਲਾਵਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।