ਸਨਮਾਨ ਸਮਾਗਮ ਭਲਕੇ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਗ਼ਦਰ ਲਹਿਰ ਦੀ ਨਾਇਕਾ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ’ਚ ਪੰਜਾਬ ਪੱਧਰ ’ਤੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ 23 ਨਵੰਬਰ ਨੂੰ ਇੱਥੇ ਤਰਕਸ਼ੀਲ ਭਵਨ ’ਚ ਕੀਤਾ ਹੋਵੇਗਾ। ਸੂਬਾਈ ਜਥੇਬੰਦਕ ਮੁਖੀ...
Advertisement
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਗ਼ਦਰ ਲਹਿਰ ਦੀ ਨਾਇਕਾ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ’ਚ ਪੰਜਾਬ ਪੱਧਰ ’ਤੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ 23 ਨਵੰਬਰ ਨੂੰ ਇੱਥੇ ਤਰਕਸ਼ੀਲ ਭਵਨ ’ਚ ਕੀਤਾ ਹੋਵੇਗਾ। ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਤੇ ਸੂਬਾਈ ਮੀਡੀਆ ਮੁਖੀ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ, ਤਰਕਸ਼ੀਲ ਕਿਤਾਬਾਂ, ਯਾਦਗਾਰੀ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਅਤੇ ਉੱਘੇ ਸਾਹਿਤਕਾਰ ਗੁਰਮੀਤ ਕੜਿਆਲਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।
Advertisement
Advertisement
