ਕਲੇਰ ਸਕੂਲ ਦੇ ਪ੍ਰਿੰਸੀਪਲ ਸ਼ਸ਼ੀ ਕਾਂਤ ਦਾ ਸਨਮਾਨ
ਭਾਈ ਰੂਪਾ: 'ਗੀਕ' ਵੱਲੋਂ ਕਰਵਾਏ ਰਾਬਿੰਦਰ ਨਾਥ ਟੈਗੋਰ ਰਾਸ਼ਟਰੀ ਪੁਰਸਕਾਰ ਸਮਾਗਮ ਵਿੱਚ ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੂੰ ਰਾਬਿੰਦਰ ਨਾਥ ਟੈਗੋਰ ਪ੍ਰਿੰਸੀਪਲ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ...
Advertisement
ਭਾਈ ਰੂਪਾ: 'ਗੀਕ' ਵੱਲੋਂ ਕਰਵਾਏ ਰਾਬਿੰਦਰ ਨਾਥ ਟੈਗੋਰ ਰਾਸ਼ਟਰੀ ਪੁਰਸਕਾਰ ਸਮਾਗਮ ਵਿੱਚ ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੂੰ ਰਾਬਿੰਦਰ ਨਾਥ ਟੈਗੋਰ ਪ੍ਰਿੰਸੀਪਲ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਵੱਲੋਂ ਵਿੱਦਿਅਕ ਖੇਤਰ ਵਿਚ ਪਾਏ ਗਏ ਯੋਗਦਾਨ ਬਦਲੇ ਮਿਲਿਆ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ। ਇਸ ਸਮੇਂ ਸਕੂਲ ਦੇ ਚੇਅਰਪਰਸਨ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਕੋਆਰਡੀਨੇਟਰ ਤੇ ਸਟਾਫ਼ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement