ਬੱਲ੍ਹੋ ਦੀ ਸਰਪੰਚ ਅਮਰਜੀਤ ਕੌਰ ਦਾ ਸਨਮਾਨ
ਬੱਲ੍ਹੋ ਦੀ ਸਰਪੰਚ ਅਮਰਜੀਤ ਕੌਰ ਨੂੰ ਸੁਤੰਤਰਤਾ ਦਿਵਸ ’ਤੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਦਿੱਲੀ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਕੇਂਦਰੀ ਰਾਜ ਮੰਤਰੀ ਐੱਸਪੀ ਸਿੰਘ ਬਘੇਲ ਨੇ ਸਨਮਾਨਿਆ। ਸਰਪੰਚ ਅਮਰਜੀਤ ਕੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਾਲੇ ਸਮਾਗਮ ਵਿੱਚ ਵੀ ਸ਼ਾਮਲ ਹੋਏ ਸਨ। ਪਿੰਡ ਪਹੁੰਚਣ ’ਤੇ ਅਮਰਜੀਤ ਕੌਰ ਦਾ ਤਰਨਜੋਤ ਵੈੱਲਫੇਅਰ ਸੁਸਾਇਟੀ ਤੇ ਸਮੂਹ ਪਿੰਡ ਵਾਸੀਆਂ ਨੇ ਸਵਾਗਤ ਕੀਤਾ। ਇਸ ਮੌਕੇ ਪੰਚ ਹਰਬੰਸ ਸਿੰਘ, ਰਾਮ ਸਿੰਘ, ਜਗਸੀਰ ਸਿੰਘ, ਰਣਜੀਤ ਕੌਰ, ਹਾਕਮ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਜਟਾਣਾ ਹਾਜ਼ਰ ਸਨ।
ਸੇਂਟ ਸਟੀਫਨ ਸਕੂਲ ਵਿੱਚ ਤੀਆਂ ਮਨਾਈਆਂ
ਰਾਮਪੁਰਾ ਫੂਲ: ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿੱਚ ਤੀਆਂ ਮਨਾਈਆਂ ਗਈਆਂ। ਸਕੂਲ ਦੇ ਵਿਦਿਆਰਥੀਆਂ ਨੇ ਬੋਲੀਆਂ ਤੇ ਗਿੱਧਾ ਪਾਇਆ। ਇਸ ਸਮਾਗਮ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਨੇ ਸਮਾਗਮ ਦੀ ਸ਼ੁਰੂਆਤ ਕੀਤੀ। ਸਮਾਗਮ ਵਿਚ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਸਜਾਈਆਂ ਗਈਆਂ ਜਿਸ ਵਿੱਚ ਚਰਖੇ, ਮਧਾਣੀ ਤੇ ਪੱਖੀਆਂ ਆਦਿ ਵੀ ਸਜਾਈਆਂ ਗਈਆਂ ਸਨ। ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਿੰਸੀਪਲ ਨੇ ਸਕੂਲ ਵਿੱਚ ਬੱਚਿਆਂ ਵੱਲੋਂ ਲਾਈਆਂ ਦੁਕਾਨਾਂ ਦੌਰਾ ਕੀਤਾ। ਉਨ੍ਹਾਂ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ
ਸੇਂਟ ਕਬੀਰ ਸਕੂਲ ਵਿੱਚ ਆਜ਼ਾਦੀ ਦਿਵਸ ਮਨਾਇਆ
ਭੁੱਚੋ ਮੰਡੀ: ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਦੀਪਕ ਮਿਹਤਾਨੀ ਮੁੱਖ ਮਹਿਮਾਨ ਸਨ। ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗੇ ਵਿਦਿਆਰਥੀਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ। ਨੰਨ੍ਹੇ-ਮੁੰਨੇ ਬੱਚਿਆਂ ਨੇ ਪਹਿਲਗਾਮ ਅਟੈਕ ਅਤੇ ਸਿੰਧੂਰ ਅਪਰੇਸ਼ਨ ’ਤੇ ਨੁੱਕੜ ਨਾਟਕ ਅਤੇ ਨਾਚ ਪੇਸ਼ ਕੀਤਾ। ਸਕੂਲ ਦੇ ਐੱਮਡੀ ਪ੍ਰੋ. ਐੱਮਐੱਲ ਅਰੋੜਾ, ਡਾਇਰੈਕਟਰ ਡਾ. ਨੰਦਿਤਾ ਗਰੋਵਰ, ਪ੍ਰਿੰਸੀਪਲ ਕੰਚਨ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬੈਂਕ ਮੈਨੇਜਰ ਕੁਲਦੀਪ ਸ਼ਰਮਾ, ਨਰਿੰਦਰ ਸਿੰਘ, ਕੁਲਵੰਤ ਕੌਰ, ਮੁੱਖ ਅਧਿਆਪਕਾ ਸੋਨੀਆ ਧਵਨ, ਰਚਨਾ ਜਿੰਦਲ, ਸ਼ਾਲੂ ਅਤੇ ਸਟਾਫ ਹਾਜ਼ਰ ਸੀ। -ਪੱੱਤਰ ਪ੍ਰੇਰਕ
ਐਮਬਰੋਜ਼ੀਅਲ ਸਕੂਲ ’ਚ ਜਨਮ ਅਸ਼ਟਮੀ ਮਨਾਈ
ਜ਼ੀਰਾ: ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ। ਇਸ ਦੌਰਾਨ ਰੰਗ ਬਿਰੰਗੇ ਪਹਿਰਾਵਿਆਂ ਵਿੱਚ ਸਜੇ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਭਗਵਾਨ ਦੀ ਬਾਲ ਲੀਲਾ ਪੇਸ਼ ਕੀਤੀ। ਮੁੱਖ ਮਹਿਮਾਨ ਵਜੋਂ ਪਹੁੰਚੇ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਬੱਚਿਆਂ ਦੇ ਕੱਪੜਿਆਂ, ਸੰਗੀਤ, ਨ੍ਰਿਤ ਨੇ ਮਹਿਸੂਸ ਕਰਵਾ ਦਿੱਤਾ ਕਿ ਅਸੀਂ ਸਾਰੇ ਭਗਵਾਨ ਕ੍ਰਿਸ਼ਨ ਨਾਲ ਪੁਰਾਣੇ ਸਮੇਂ ਵਿੱਚ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਸਾਨੂੰ ਜੀਵਨ ਵਿੱਚ ਧਰਮ, ਕਰਮ ਅਤੇ ਸੱਚਾਈ ਨਾਲ ਜੁੜੇ ਰਹਿਣ ਦੀ ਸਿੱਖਿਆ ਦਿੰਦੀ ਹੈ। ਇਸ ਮੌਕੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ, ਅਧਿਆਪਕਾ ਰੇਨੂਕਾ ਠਾਕੁਰ, ਜੋਤੀ ਬਾਲਾ, ਸੀਮਾ ਰਾਣੀ, ਮਨੀਸ਼ਾ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
ਆਜ਼ਾਦੀ ਦਿਵਸ ਨੂੰ ਸਮਰਪਿਤ ਮੁਕਾਬਲੇ
ਭਗਤਾ ਭਾਈ: ਦਿ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਭਗਤਾ ਭਾਈ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਦੇ ਕਾਰਡ ਮੇਕਿੰਗ, ਹੋਮ ਡੈਕੋਰੇਸ਼ਨ, ਹੈਗਿੰਗ ਡੈਕੋਰੇਸ਼ਨ, ਪੋਸਟਰ ਮੇਕਿੰਗ, ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ, ਤਿਰੰਗਾ ਬਣਾਉਣ ਤੇ ਇੰਟਰ ਹਾਊਸ ਡਿਸਪਲੇਅ ਬੋਰਡ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੱਤੀ। ਸਕੂਲ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉਪ-ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। -ਪੱਤਰ ਪ੍ਰੇਰਕ
ਗਾਇਕ ਗੁਰ ਸਿੱਧੂ ਨੂੰ ਸਦਮਾ
ਭੁੱਚੋ ਮੰਡੀ: ਕੈਨੇਡੀਅਨ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਸਰਪੰਚ ਸੁਖਬੀਰ ਸਿੰਘ ਸਿੱਧੂ (53) ਦਾ 14 ਅਗਸਤ ਸ਼ਾਮ ਨੂੰ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ 17 ਅਗਸਤ ਨੂੰ ਪਿੰਡ ਦੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ’ਚ ਬਜ਼ੁਰਗ ਮਾਤਾ, ਪਤਨੀ ਅਤੇ ਦੋ ਪੁੱਤਰ ਹਨ। ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਪੰਚ ਬਲਤੇਜ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। -ਪੱੱਤਰ ਪ੍ਰੇਰਕ