ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 18 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੀ ਸੁਖਪ੍ਰੀਤ ਕੌਰ ਨੇ 96.7 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਵਿੱਚ 21ਵਾਂ ਸਥਾਨ ਅਤੇ ਸਕੂਲ ਮੈਰਿਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕਾਂ ਨੇ ਸਕੂਲ ਦਾ ਵਧੀਆ ਨਤੀਜਾ ਰਹਿਣ ’ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਸਕੂਲ ਪ੍ਰਿੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ 65 ਵਿਦਿਆਰਥੀਆਂ ਵਿੱਚੋਂ 14 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ, 15 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੀ ਮੈਰਿਟ ਵਿੱਚ ਗੁਰਸ਼ਰਨਦੀਪ ਸਿੰਘ ਨੇ 95.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ 94.9 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਬਧਕਾਂ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।