ਬਰਨਾਲਾ: ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਢਿੱਲਵਾਂ ਦਾ ਅੱਜ ਵੱਖ-ਵੱਖ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਜ਼ਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਹਣ ਸਿੰਘ ਮਾਝੀ, ਜ਼ਿਲ੍ਹਾ ਖਜ਼ਾਨਚੀ ਹਰਚਰਨ ਪੱਤੀ ਅਤੇ ਪਰਮਜੀਤ ਕੌਰ ਨੇ ਪਿੰਡ ਢਿੱਲਵਾਂ ਦੇ ਕਿਰਤੀ ਪਰਿਵਾਰਿਕ ਪਿਛੋਕੜ, ਪੰਜਾਬ ਸਟੂਡੈਂਟਸ ਯੂਨੀਅਨ ’ਚ ਸਰਗਰਮੀ ਮਗਰੋਂ ਇਨਕਲਾਬੀ ਜ਼ਮਹੂਰੀ ਲਹਿਰ ਦਾ ਹਿੱਸਾ ਬਣਨ ਤੱਕ ਸਫ਼ਰ ਬਾਰੇ ਸਾਂਝ ਪੁਆਈ। ਇਸ ਮੌਕੇ ਡੀਐੱਮਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਟੱਲੇਵਾਲ, ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਕੁਮਾਰ, ਲੋਕ ਸੰਗਰਾਮ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਸੁਖਵਿੰਦਰ ਕੌਰ , ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਵੀ ਸੰਬੋਧਨ ਕੀਤਾ। -ਖੇਤਰੀ ਪ੍ਰਤੀਨਿਧ