ਜਥੇਦਾਰ ਟੇਕ ਸਿੰਘ ਧਨੌਲਾ ਦਾ ਸਨਮਾਨ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਮਾਨਸਾ ਵਿਖੇ ਸ਼ਹਿਰ ਦੀਆਂ ਸੰਗਤਾਂ ਅਤੇ ਬਾਬਾ ਵਿਸ਼ਵਕਰਮਾ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਿਛਲੇ ਦਿਨੀਂ ਮਾਨਸਾ ਸ਼ਹਿਰ ਵਿਖੇ ਸਿੱਖ ਸੰਗਤਾਂ ਵੱਲੋਂ ਪ੍ਰਬੰਧਕੀ ਕਮੇਟੀ ਨੇ...
Advertisement
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੂੰ ਮਾਨਸਾ ਵਿਖੇ ਸ਼ਹਿਰ ਦੀਆਂ ਸੰਗਤਾਂ ਅਤੇ ਬਾਬਾ ਵਿਸ਼ਵਕਰਮਾ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਿਛਲੇ ਦਿਨੀਂ ਮਾਨਸਾ ਸ਼ਹਿਰ ਵਿਖੇ ਸਿੱਖ ਸੰਗਤਾਂ ਵੱਲੋਂ ਪ੍ਰਬੰਧਕੀ ਕਮੇਟੀ ਨੇ ਇੱਕ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿੱਚ ਸਿੰਘ ਸਾਹਿਬ ਕਿਸੇ ਜਰੂਰੀ ਰੁਝੇਵੇਂ ਕਾਰਨ ਨਹੀਂ ਪਹੁੰਚ ਸਕੇ। ਸੰਗਤਾਂ ਵੱਲੋਂ ਅੱਜ ਮਾਨਸਾ ਪਹੁੰਚਣ ਤੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।
ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਅਸਾਮ ਤੋਂ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਮਹਾਨ ਨਗਰ ਕੀਰਤਨ 31 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਗੁਰੂ ਕਾਸ਼ੀ) ਤਲਵੰਡੀ ਸਾਬੋ ਵਿਖੇ ਪਹੁੰਚ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰੂਪ ਸਿੰਘ ਤੇ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
Advertisement
Advertisement
Advertisement
×

