ਭਗਤਾ ਭਾਈ: ਭਾਈ ਘਨ੍ਹੱਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫਰੀਦਕੋਟ, ਗੁਰੂ ਸਾਹਿਬ ਚੈਰੀਟੇਬਲ ਟਰੱਸਟ ਖੋਸਾ ਪਾਂਡੋ ਅਤੇ ਖੇਤੀ ਵਿਰਾਸਤ ਮਿਸ਼ਨ ਜੈਤੋ ਵੱਲੋਂ ਬਾਬਾ ਫਰੀਦ ਨਰਸਿੰਗ ਕਾਲਜ ਕੋਟਕਪੂਰਾ ਵਿੱਚ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਝੋਨੇ ਦੀ ਪਰਾਲੀ ਦੀ ਸਹੀ ਸਾਂਭ ਸੰਭਾਲ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਪਿੰਡ ਸਿਰੀਏਵਾਲਾ (ਬਠਿੰਡਾ) ਦੇ ਅਗਾਂਹਵਧੂ ਕਿਸਾਨ ਤਰਲੋਚਨ ਸਿੰਘ ਚਾਨੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਸਾਨ ਤਰਲੋਚਨ ਸਿੰਘ ਚਾਨੀ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਉਨ੍ਹਾਂ, ਉਨ੍ਹਾਂ ਦੇ ਭਰਾ ਵਾਤਾਵਰਨ ਪ੍ਰੇਮੀ ਗੁਰਤੇਜ ਸਿੰਘ ਚਾਨੀ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ