ਹੋਣਹਾਰ ਬੱਚਿਆਂ ਦਾ ਸਨਮਾਨ
ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਇਥੋਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਵਿੱਚ ਪੰਜਵਾਂ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਨ, ਜਦਕਿ ਵਿਸ਼ੇਸ਼ ਮਹਿਮਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ...
Advertisement
ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਇਥੋਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਵਿੱਚ ਪੰਜਵਾਂ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਨ, ਜਦਕਿ ਵਿਸ਼ੇਸ਼ ਮਹਿਮਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਤੇ ਨਗਰ ਪੰਚਾਇਤ ਭਗਤਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਸਨ। ਇਸ ਦੌਰਾਨ ਭਗਤਾ ਬਲਾਕ ਦੇ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ’ਚੋਂ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ 57 ਬੱਚਿਆਂ, ਪੰਜਾਬ ’ਚੋਂ ਛੇਵਾਂ ਰੈਂਕ ਲੈਣ ਵਾਲੀ ਅੱਠਵੀਂ ਦੀ ਵਿਦਿਆਰਥਣ ਜੈਸਲੀਨ ਕੌਰ ਦਾ ਸਨਮਾਨ ਕੀਤਾ ਗਿਆ। ਵਿਧਾਇਕ ਬਲਕਾਰ ਸਿੱਧੂ ਤੇ ਬੂਟਾ ਸਿੱਧੂ ਨੇ ਪ੍ਰੈਸ ਕਲੱਬ ਨੂੰ 11-11 ਹਜ਼ਾਰ, ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ ਭਗਤਾ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ ਤੇ ਉਜਾਗਰ ਸਿੰਘ ਢਿੱਲੋਂ ਦੀ ਯਾਦ ਵਿੱਚ ਪਰਿਵਾਰ ਨੇ ਪੰਜ-ਪੰਜ ਹਜ਼ਾਰ ਦੀ ਸਹਾਇਤਾ ਦਿੱਤੀ। ਸੁਖਪਾਲ ਸੋਨੀ ਨੇ ਧੰਨਵਾਦ ਕੀਤਾ।
Advertisement
Advertisement
