ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਬਾਬਾ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚ ਮੋਹਰੀ ਸਥਾਨ ਤੇ ਵਧੀਆ ਅੰਕ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਗਸੀਰ ਸਿੰਘ ਰੌਂਤਾ ਵੱਲੋਂ ਪਹਿਲੇ ਦਰਜੇ ਵਿਚ ਪਾਸ ਹੋਣ ਵਾਲੀ ਬੱਚੀ ਖੁਸ਼ਪ੍ਰੀਤ ਕੌਰ ਕੇਸਰ ਸਿੰਘ ਵਾਲਾ ਨੂੰ ਵਜ਼ੀਫੇ ਰਾਸ਼ੀ ਦਾ ਚੈਕ ਤੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਹੋਰ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਭਾਈ ਜਗਸੀਰ ਸਿੰਘ ਰੌਂਤਾ ਨੇ ਕਿਹਾ ਕਿ ਅਨੰਦ ਸਾਗਰ ਸਕੂਲ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਗੁਰਮਤਿ ਗਿਆਨ ਨਾਲ ਜੋੜ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਖਾਈ ਨੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਮਾਰਕੀਟਿੰਗ ਡਾਇਰੈਕਟਰ ਕਸ਼ਮੀਰ ਸਿੰਘ, ਗੁਰਦੀਪ ਸਿੰਘ, ਡਾਇਰੈਕਟਰ ਸਰਬਪਾਲ ਸ਼ਰਮਾ, ਕੋਆਰਡੀਨੇਟਰ ਵੀਨਾ ਰਾਣੀ ਤੇ ਸਟਾਫ ਮੈਂਬਰ ਹਾਜ਼ਰ ਸਨ।
