ਗੁਰੂ ਗੋਬਿੰਦ ਸਿੰਘ ਸਕੂਲ ਦੇ ਹੁਸ਼ਿਆਰ ਬੱਚਿਆਂ ਦਾ ਸਨਮਾਨ
ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸਨ।...
Advertisement
ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸਨ। ਇਸ ਮੌਕੇ ਸੰਦੀਪ ਸਿੰਘ ਚੱਢਾ ਨੇ ਆਪਣੇ ਪਿਤਾ ਸ਼ਵਿੰਦਰ ਸਿੰਘ ਚੱਢਾ ਦੀ ਯਾਦ ਵਿੱਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਸਾਬਕਾ ਮੰਤਰੀ ਮਲੂਕਾ ਅਤੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਕੂਲ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ, ਮਾਪਿਆਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਨਗਰ ਪੰਚਾਇਤ ਮਲੂਕਾ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਮਲੂਕਾ, ਡਾਕਟਰ ਸਤਿਗੁਰ ਸਿੰਘ ਤੇ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement