DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾ ਕੇ ਰਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰੇਗੀ। ਇਹ ਗੱਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ...

  • fb
  • twitter
  • whatsapp
  • whatsapp
featured-img featured-img
ਕੁਲਵੰਤ ਸਿੰਗਲਾ ਦਾ ਸਨਮਾਨ ਕਰਦੇ ਹੋਏ ਅਗਰਵਾਲ ਸਭਾ ਦੇ ਅਹੁਦੇਦਾਰ। -ਫੋਟੋ: ਸੁਰੇਸ਼
Advertisement

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾ ਕੇ ਰਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰੇਗੀ। ਇਹ ਗੱਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਅਗਰਵਾਲ ਸਭਾ ਮਾਨਸਾ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਹੀ। ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਬੇਰੁਜ਼ਗਾਰੀ, ਕਿਸਾਨਾਂ ਦੀ ਆਰਥਿਕ ਤੰਗੀ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਲਈ ਨਿਰਣਾਇਕ ਸਾਬਤ ਹੋਣਗੀਆਂ।

Advertisement
Advertisement
×