ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 24 ਜੂਨ
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮਿਸ਼ਨ ਫਤਹਿ ਤਹਿਤ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ, ਨਰਸਿੰਗ ਸਟਾਫ਼, ਲੈਬ ਸਟਾਫ਼ ਤੇ ਦਰਜਾ ਚਾਰ ਕਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੂਹਰਲੀ ਕਤਾਰ ਵਿਚ ਡaਟੇ ਯੋਧਿਆਂ ਦਾ ਬੈਜ ਲਾ ਕੇ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕਰਮਚਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੂਹ ਡਾਕਟਰੀ ਅਮਲੇ ਨੂੰ ਤਹਿ ਦਿਲੋਂ ਸਲਾਮ ਕਰਦਾ ਹੈ।