ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਸਨਮਾਨ
ਬਠਿੰਡਾ: ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਲੰਘੇ ਦਿਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਜ਼ਿਲ੍ਹਾ ਬਠਿੰਡਾ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਅੱਜ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਜੀਦਾ ਨੇ ਮਾਰਕੀਟ ਕਮੇਟੀ ਭੁੱਚੋ ਮੰਡੀ...
Advertisement
ਬਠਿੰਡਾ:
ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਲੰਘੇ ਦਿਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਜ਼ਿਲ੍ਹਾ ਬਠਿੰਡਾ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਅੱਜ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਜੀਦਾ ਨੇ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ, ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ, ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਜਗਜੀਤ ਸਿੰਘ ਜੱਗੀ ਅਤੇ ਨਗਰ ਪੰਚਾਇਤ ਨਥਾਣਾ ਦੇ ਨਵੇਂ ਬਣੇ ਪ੍ਰਧਾਨ ਨਰਿੰਦਰ ਸਿੰਘ ਨੈਰੀ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਨਵੀਆਂ ਨਿਯੁਕਤੀਆਂ ਨਾਲ ਟਕਸਾਲੀ ਵਰਕਰਾਂ ਵਿੱਚ ਖ਼ੁਸ਼ੀ ਦਾ ਆਲਮ ਹੈ। ਇਸ ਮੌਕੇ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਰਾਕੇਸ਼ ਪੁਰੀ, ਵਾਈਸ ਚੇਅਰਮੈਨ ਗੁਰਜੰਟ ਸਿੰਘ ਸਿਵੀਆਂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×