ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 16 ਫਰਵਰੀ
ਸੰਪਰਦਾ ਮਸਤੂਆਣਾ ਦੇ ਨਵੇਂ ਬਣਾਏ ਗਏ ਮੁਖੀ ਬਾਬਾ ਟੇਕ ਸਿੰਘ ਧਨੌਲਾ ਦਾ ਇੱਥੇ ਇਲਾਕੇ ਅਤੇ ਪੰਥ ਦੀਆਂ ਮੋਹਤਬਰ ਸ਼ਖ਼ਸੀਅਤਾਂ ਵੱਲੋਂ ਸਨਮਾਨ ਕੀਤਾ ਗਿਆ। ਨਗਰ ਪੰਚਾਇਤ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਠਾਣਾ ਸਿੰਘ ਚੱਠਾ, ਅਕਾਲੀ ਆਗੂ ਬਲਵਿੰਦਰ ਸਿੰਘ ਗਿੱਲ ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਦਰਸ਼ਨ ਸਿੰਘ ਗਿੱਲ ਨੇ ਸਿਰੋਪਾਓ ਦੇ ਕੇ ਬਾਬਾ ਟੇਕ ਸਿੰਘ ਧਨੌਲਾ ਦਾ ਸੰਪਰਦਾ ਦੀ ਸੇਵਾ ਸੰਭਾਲਣ ਉਪਰੰਤ ਸਨਮਾਨ ਕੀਤਾ। ਇਸ ਮੌਕੇ ਸਿੱਖ ਪੰਥ ਦੇ ਉੱਘੇ ਵਿਦਵਾਨ ਗਿਆਨੀ ਕੌਰ ਸਿੰਘ ਕੋਠਾ ਗੁਰੂ, ਭਾਈ ਸਤਨਾਮ ਸਿੰਘ ਦਮਦਮੀ ਇੰਚਾਰਜ ਧਰਮ ਪ੍ਰਚਾਰ ਮਸਤੂਆਣਾ ਸਾਹਿਬ, ਬਾਬਾ ਬਲਜੀਤ ਸਿੰਘ ਫੱਕਰ, ਭੁਪਿੰਦਰ ਸਿੰਘ ਗਰੇਵਾਲ ਆਦਿ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਬਾਬਾ ਟੇਕ ਸਿੰਘ ਧਨੌਲਾ ਨੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦੇ ਮੁਖੀ ਬਾਬਾ ਕਾਕਾ ਸਿੰਘ ਅਤੇ ਸਮੂਹ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਬੁੰਗਾ ਮਸਤੂਆਣਾ ਸਾਹਿਬ ਵਿੱਚ ਵੀ ਅਹਿਮ ਕਾਰਜਾਂ ਨੂੰ ਸਿਰੇ ਚੜ੍ਹਾਇਆ ਜਾਵੇਗਾ।