‘ਆਪ’ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
‘ਆਪ’ ਦੇ ਵਰਕਰਾਂ ’ਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਇੰਚਾਰਜ ਤੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਅਤੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਲਈ ਕੰਮ ਕਰਨ ਵਾਲੇ ਵਾਲੰਟੀਅਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਹੁਣੇ ਤੋਂ ਸਰਗਰਮ ਹੋ ਜਾਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਨੂੰ ਘਰ-ਘਰ ਪ੍ਰਚਾਰਿਆ ਜਾਵੇ। ਇਸ ਮੌਕੇ ਹਰਵਿੰਦਰ ਫੇਰੋ ਕੇ, ਸੁਖਵਿੰਦਰ ਜਵੰਦਾ, ਹਲਕਾ ਇੰਚਾਰਜ ਭੁੱਚੋ ਬਲਜਿੰਦਰ ਕੌਰ ਤੁੰਗਵਾਲੀ, ਗੁਰਪ੍ਰੀਤ ਕੌਰ ਤਲਵੰਡੀ ਸਾਬੋ, ਜਸਵਿੰਦਰ ਕੌਰ ਤਲਵੰਡੀ ਸਾਬੋ, ਰੁਪਿੰਦਰ ਕੌਰ ਗਿੱਲ, ਕਮਲ ਕੌਰ, ਸੁਖਵਿੰਦਰ ਕੌਰ ਸਿਵੀਆਂ, ਬਲਵਿੰਦਰ ਸਿੰਘ ਬੱਲ੍ਹੋ, ਬਲਜੀਤ ਸਿੰਘ ਬੱਲੀ, ਹਰਦੀਪ ਸਿੰਘ ਸਰਾਂ, ਸੁਰਿੰਦਰ ਸਿੰਘ ਬਿੱਟੂ, ਹਰਜੀਤ ਸਿੰਘ, ਸੁਖਮੰਦਰ ਫੌਜੀ, ਜੱਗੀ ਆਦਮਪੁਰਾ, ਲਖਵੀਰ ਸਿੰਘ, ਬਲਕਾਰ ਸਿੰਘ, ਰੇਸ਼ਮ ਸੰਗਤ, ਰਵੀ ਖਿੱਚੀ ਅਤੇ ਰੋਬਨਦੀਪ ਹਾਜ਼ਰ ਸਨ।