ਸਕੂਲ ਦੀਆਂ ਹੋਣਹਾਰ ਖਿਡਾਰਨਾਂ ਦਾ ਸਨਮਾਨ
ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ (ਮਾਨਸਾ) ਦੀਆਂ ਖਿਡਾਰਨਾਂ ਵੱਲੋਂ ਅਥਲੈਟਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਉਨ੍ਹਾਂ ਦਾ ਸਕੂਲ ਵਿੱਚ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ 1 ਤੋਂ 4 ਅਗਸਤ ਤੱਕ ਸੀਬੀਐਸਈ ਵੱਲੋਂ ਪਟਿਆਲਾ ਵਿੱਚ ਹੋਈ...
Advertisement
ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ (ਮਾਨਸਾ) ਦੀਆਂ ਖਿਡਾਰਨਾਂ ਵੱਲੋਂ ਅਥਲੈਟਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਉਨ੍ਹਾਂ ਦਾ ਸਕੂਲ ਵਿੱਚ ਸਨਮਾਨ ਕੀਤਾ ਗਿਆ।
ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ 1 ਤੋਂ 4 ਅਗਸਤ ਤੱਕ ਸੀਬੀਐਸਈ ਵੱਲੋਂ ਪਟਿਆਲਾ ਵਿੱਚ ਹੋਈ ਅਥਲੈਟਿਕ ਮੀਟ ਵਿੱਚ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 3000 ਮੀਟਰ ਅੰਡਰ-19 ਵਿੱਚ ਸੋਨੇ ਦਾ ਤਗ਼ਮਾ ਅਤੇ ਰਾਜਵੀਰ ਕੌਰ ਨੇ ਅੰਡਰ-17 ਲਗਾਤਾਰ 1500 ਮੀਟਰ ਵਿੱਚ ਚਾਂਦੀ ਦਾ ਤਗ਼ਮਾ ਅਤੇ 800 ਮੀਟਰ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਪੰਜਾਬ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥਣਾਂ ਰਾਸ਼ਟਰੀ ਪੱਧਰ ਲਈ ਚੁਣੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਹੌਸਲਾ ਅਫ਼ਜਾਈ ਲਈ ਸਨਮਾਨਿਆ ਗਿਆ। -ਪੱਤਰ ਪ੍ਰੇਰਕ
Advertisement
Advertisement
×