ਪੱਤਰ ਪ੍ਰੇਰਕ
ਸਮਾਲਸਰ, 3 ਜੂਨ
ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿੱਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਟਰੱਸਟ ਵੱਲੋਂ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ ਨੇ ਦੱਸਿਆ ਕਿ ਸਰਬ ਕਲਿਆਣ ਟਰੱਸਟ ਵੱਲੋਂ ਸਕੂਲ ਵਿੱਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਬੱਚਿਆਂ ਦੇ ਉਮਰ ਵਰਗ ਮੁਤਾਬਕ ਜਪੁਜੀ ਸਾਹਿਬ, ਰਹਿਰਾਸ ਸਾਹਿਬ ਅਤੇ ਹੋਰ ਗੁਰਬਾਣੀ ਜ਼ੁਬਾਨੀ ਸੁਣੀ ਗਈ।