ਪੱਤਰ ਪ੍ਰੇਰਕ
ਗਿੱਦੜਬਾਹਾ, 30 ਸਤੰਬਰ
ਇਥੇ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਸਕੂਲੀ ਖੇਡ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ, ਗੁਰਮੇਲ ਸਿੰਘ ਡੀਪੀਈ, ਕੋਚ ਮਨਪ੍ਰੀਤ ਸਿੰਘ ਅਤੇ ਕੋਚ ਤਰਸੇਮ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰਡਰ 19 ਸਾਲ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ, ਨੈੱਟਬਾਲ ਅੰਡਰ 14 , 17 ਅਤੇ 19 ਸਾਲ ਲੜਕਿਆਂ ਨੇ ਪਹਿਲਾ ਸਥਾਨ, ਨੈੱਟਬਾਲ ਲੜਕੀਆਂ ਦੇ ਅੰਡਰ 14, 17 ਅਤੇ 19 ਸਾਲ਼ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਅੰਡਰ 14 ਸਾਲ ਲੜਕੀਆਂ ਨੇ ਖੋ-ਖੋ ਵਿੱਚ ਦੂਜਾ ਅੰਡਰ 17 ਅਤੇ ਅੰਡਰ 19 ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕੁਸ਼ਤੀ ਫਰੀ ਸਟਾਈਲ ਵਿੱਚ ਆਪਣੇ-ਆਪਣੇ ਵਰਗਾਂ ਵਿੱਚ ਦਿੱਗਵਿਜੇ ਸਿੰਘ, ਜੋਬਨਪ੍ਰੀਤ ਸਿੰਘ, ਨਵਦੀਪ ਸਿੰਘ, ਹਰਜੀਤ ਸਿੰਘ, ਪ੍ਰਭਯਸ਼ ਸਿੰਘ, ਗੁਰਜੋਤ ਸਿੰਘ, ਹਰਪ੍ਰੀਤ ਸਿੰਘ,ਗੁਰਮੀਤ ਸਿੰਘ, ਪ੍ਰਕਾਸ਼ ਸਿੰਘ, ਜਸਦੀਪ, ਸੁਖਵੀਰ ਸਿੰਘ, ਅਰਮਾਨਦੀਪ ਸਿੰਘ, ਸ਼ੰਹੀਤ ਕੁਮਾਰ, ਵਿਸ਼ਵਦੀਪ ਸਿੰਘ, ਸੁਖਮਨ ਸਿੰਘ, ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਆਕਾਸ਼ਦੀਪ ਸਿੰਘ, ਸਿਮਰਨਪ੍ਰੀਤ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ। ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿਚ ਰੱਖੇ ਗਏ ਸਾਦੇ ਸਮਾਗਮ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ, ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਹੌਸਲਾ ਅਫਜਾਈ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ।